ਸਮੁੰਦਰ-ਸਤਿਗੁਰੂ ਨੂੰ ਘੜੇ ’ਚ ਬੰਦ ਕਰਦੀ ਫੋਕਟ ਵਿਦਵਾਨ ਮੰਡਲੀ………. ਲੇਖ / ਗਿਆਨੀ ਅਵਤਾਰ ਸਿੰਘ

 ਗੁਰਬਾਣੀ; ਗੁਰਸਿੱਖ ਲਈ ਰੂਹ ਦੀ ਖ਼ੁਰਾਕ ਹੈ ਕਿਉਂਕਿ ਇਹ ਰੂਹਾਨੀਅਤ ਨੂੰ ਜ਼ਿੰਦਾ ਰੱਖਦੀ ਹੈ, ਪਰ ਇਹ ਖ਼ੁਰਾਕ ਤਦ ਹੀ ਲਾਭਦੇਂਦੀ ਹੈ ਜੇਕਰ ਮਨੁੱਖ, ਹਮੇਸ਼ਾਂ ਸਿੱਖ ਭਾਵ ਸਿੱਖਿਆਰਥੀ ਬਣਿਆ ਰਹੇ। ਹਿਰਦੇ ’ਚ ਸਦਾ ਕੁੱਝ ਸਿੱਖਣ ਦੀ ਭਾਵਨਾ ਬਣਨ ਨਾਲ਼ ਨਵੀਂ ਸੋਚ ਉਪਜਦੀ ਰਹਿੰਦੀ ਹੈ ਅਤੇ ਸਿਖਾਂਦਰੂ (ਸ਼ਗਿਰਦ) ਅੰਦਰ ‘‘ਸਾਹਿਬੁ ਮੇਰਾ ਨੀਤ ਨਵਾ; ਸਦਾ ਸਦਾ ਦਾਤਾਰੁ ॥’’ (ਮਹਲਾ 1/660) ਵਾਲ਼ਾ ਅਹਿਸਾਸ ਜਨਮ ਲੈਂਦਾ ਜਾਂਦਾ ਹੈ। 

ਉਕਤ ਅਵਸਥਾ ਬਣਨ ਦੇ ਰਾਹ ’ਚ ਅਸਲ ਰੁਕਾਵਟ ਮਨੁੱਖੀ ਮਨ ਦਾ ਆਪਹੁਦਰਾਪਣ ਹੈ, ਜਿਸ ਨੂੰ ਮਾਰਨਾ; ਆਸਾਨ ਨਹੀਂ ਹੁੰਦਾ। ਇਹ, ਮਨੁੱਖ ਦੀ ਅਕਲ ਨੂੰ ਆਪਣੇ ਮੁਤਾਬਕ ਘੜ ਲੈਂਦਾ ਹੈ। ਜੋ ਅਕਲ; ਆਪਹੁਦਰੇ ਮਨ ਦੁਆਰਾ ਘੜੀ ਹੋਵੇ, ਉਹ ਆਪਣੇ ਮਨ ਨੂੰ ਘੜਨਯੋਗ ਨਹੀਂ ਰਹਿੰਦੀ। ਰੂਹਾਨੀਅਤ (ਸਚਖੰਡ) ਪੱਖੋਂ ਇਉਂ ਭੀ ਕਹਿ ਸਕਦੇ ਹਾਂ ਕਿ ਰੱਬੀ ਜੋਤਿ ਰੂਪ ਸਰਬ ਵਿਆਪਕ ਪ੍ਰਕਾਸ਼; ਮਨੁੱਖੀ ਅਕਲ ਨੂੰ ਆਪਣਾ ਹੂ-ਬਹੂ ਪ੍ਰਕਾਸ਼ ਨਹੀਂ ਕਰਦਾ ਕਿਉਂਕਿ ਜਿਵੇਂ ਸੂਰਜ ਗ੍ਰਹਿਣ ਸਮੇਂ ਧਰਤੀ ਅਤੇ ਸੂਰਜ ਵਿਚਕਾਰ ਚੰਦ੍ਰਮਾ ਆਉਂਦਾ ਹੈ; ਓਵੇਂ ਹੀ ਸਰਬ ਵਿਆਪਕ ਜੋਤਿ-ਪ੍ਰਕਾਸ਼ ਅਤੇ ਮਨੁੱਖੀ ਅਕਲ ਵਿਚਕਾਰ ਆਪਹੁਦਰਾ ਮਨ ਆਉਂਦਾ ਹੈ। ਮਨ ਦੀ ਇਸ ਕਾਲ਼ਖ਼ ਨੂੰ ‘ਅੰਤਹਿਕਰਣ, ਜਨਮ ਜਨਮ ਕੀ ਮੈਲ਼, ਕੂੜੈ ਪਾਲਿ (ਭਾਵ ਝੂਠ ਦਾ ਪਰਦਾ), ਹਉਮੈ ਰੂਪ ਕਠੋਰ ਕੰਧ’ ਭੀ ਕਿਹਾ ਹੈ। ਪਾਵਨ ਵਚਨ ਹਨ ‘‘ਕਿਵ ਕੂੜੈ ਤੁਟੈ ਪਾਲਿ ॥ (ਜਪੁ), ਧਨ ਪਿਰ ਕਾ ਇਕ ਹੀ ਸੰਗਿ ਵਾਸਾ; ਵਿਚਿ ਹਉਮੈ ਭੀਤਿ ਕਰਾਰੀ ॥ (ਮਹਲਾ 4/1263), ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ; ਕਾਲਾ ਹੋਆ ਸਿਆਹੁ ॥’’ (ਮਹਲਾ 3/651) ਮਨ ਦੀ ਕਾਲ਼ਖ਼ (ਭਾਵ ਪਰਛਾਈ); ਮਨੁੱਖੀ ਅਕਲ ਨੂੰ ਸਦਾ ਅਸਪਸ਼ਟ, ਲਾਚਾਰ, ਮੱਧਮ ਕਰੀ ਰੱਖਦੀ ਹੈ। ਭਾਈ ਗੁਰਦਾਸ ਜੀ ਨੇ ਇਸ ਨੂੰ ਧੁੰਦ ਕਿਹਾ ਹੈ ‘‘ਸਤਿਗੁਰ ਨਾਨਕ ਪ੍ਰਗਟਿਆ; ਮਿਟੀ ਧੁੰਧੁ, ਜਗਿ (’ਚ) ਚਾਨਣੁ ਹੋਆ।’’ (ਵਾਰ  1 ਪਉੜੀ 27)

ਹੁਕਮ ਬਨਾਮ ਨਸੀਬ.......... ਲੇਖ / ਗਿਆਨੀ ਅਵਤਾਰ ਸਿੰਘ

 ਗੁਰਬਾਣੀ ਚ ਹੁਕਮ’; ਪੁਲਿੰਗ ਨਾਂਵ ਹੈ ਅਤੇ ਇਸ ਦੇ ਤਿੰਨ ਤਰ੍ਹਾਂ ਅਰਥ ਬਣਦੇ ਹਨ (1). ਮਨੁੱਖ ਦੁਆਰਾ ਕੀਤਾ ਜਾਂਦਾ ਹੁਕਮ’, ਇਸ ਦਾ ਅਰਥ ਹੈ ਅਹੰਕਾਰ’; ਜਿਵੇਂ ਹੁਕਮ ਕੀਏ ਮਨਿ ਭਾਵਦੇ.. ” (ਮਹਲਾ /੪੭੦), (2). ਸਤਿਗੁਰੂ ਦੁਆਰਾ ਕੀਤਾ ਹੁਕਮ’, ਇਸ ਦਾ ਅਰਥ ਹੈ ਉਪਦੇਸ਼’; ਜਿਵੇਂ ਪੂਰੇ ਗੁਰ ਕਾ ਹੁਕਮੁ  ਮੰਨੈਓਹੁ ਮਨਮੁਖੁ ਅਗਿਆਨੁ ਮੁਠਾ ਬਿਖੁ ਮਾਇਆ “ (ਮਹਲਾ /੩੦੩)ਇਸ ਗੁਰੂ ਹੁਕਮ ਨੂੰ ਮੰਨਣਾ ਜਾਂ ਨਾ ਮੰਨਣਾਬੰਦੇ ਦਾ ਨਿਜੀ ਅਧਿਕਾਰ ਹੈ ਯਾਨੀ ਕਿ ਕਿਸੇ ਤੇ ਥੋਪਿਆ ਨਹੀਂ ਜਾਂਦਾ।, (3). ਰੱਬ ਦੁਆਰਾ ਕੀਤਾ ਜਾਂਦਾ ਹੁਕਮ’, ਇਸ ਦਾ ਅਰਥ ਹੈ ਆਦੇਸ਼’; ਯਾਨੀ ਕਿ ਇਹ ਹੁਕਮ ਹਰ ਹਾਲਤ ਚ ਮੰਨਣਾ ਪੈਣੈ ਭਾਵੇਂ ਕੋਈ ਖ਼ੁਸ਼ੀ ਨਾਲ਼ ਮੰਨੇ ਜਾਂ ਦੁਖੀ ਹੋ ਕੇ ਇਕਨਾ ਹੁਕਮਿ ਸਮਾਇ ਲਏਇਕਨਾ ਹੁਕਮੇ ਕਰੇ ਵਿਣਾਸੁ ” (ਮਹਲਾ /੪੬੩) ਅਰਥ : ਰੱਬਕਈਆਂ ਨੂੰ ਆਪਣੇ ਹੁਕਮ ਰਾਹੀਂ ਆਪਣੇ ਚ ਲੀਨ ਕਰ ਲੈਂਦਾ ਹੈ ਭਾਵ ਦੁੱਖ-ਸੁੱਖ ਤੋਂ ਬਚਾ ਲੈਂਦੈ ਅਤੇ ਕਈਆਂ ਨੂੰ ਆਪਣੇ ਹੁਕਮ ਰਾਹੀਂ ਆਤਮਿਕ ਮੌਤ ਅਤੇ ਸਰੀਰਕ ਮੌਤ ਮਾਰਦਾ ਹੈ ਯਾਨੀ ਕਿ ਆਵਾਗਮਣ ਰਾਹੀਂ ਦੁੱਖ ਦਿੰਦਾ ਹੈ।

ਉਕਤ ਨੰਬਰ (3). ਵਾਲ਼ੇ ਹੁਕਮ ਚ ਜਗਤ ਰਚਨਾ ਬਣੀ ਹੈ। ਗੁਰਮਤਿ ਨੇ ਇਹ ਹੁਕਮ ਨੂੰ ਭੀ ਦੋ ਭਾਗ ਚ ਵੰਡਿਆ ਹੈ :

(ੳ). ਰੱਬ ਦੇ ਹੁਕਮ ਚ ਪੂਰੀ ਕੁਦਰਤਿ ਬਣੀਜੋ ਹੁਣ ਭੀ ਹੁਕਮ ਚ ਵਧ-ਫੁੱਲ ਰਹੀ ਹੈ ਚਹੁ ਦਿਸਿ ਹੁਕਮੁ ਵਰਤੈ ਪ੍ਰਭ ! ਤੇਰਾ.. ” (ਮਹਲਾ /੧੨੭੫) ਰੱਬ ਦਾ ਇਹ ਵਿਆਪਕ/ਵਿਸ਼ਾਲ ਹੁਕਮਪੂਰਾ ਕਲਮਬੱਧ ਨਹੀਂ ਹੋ ਸਕਦਾ  ਤੇਰਾ ਹੁਕਮੁ  ਜਾਪੀ ਕੇਤੜਾਲਿਖਿ  ਜਾਣੈ ਕੋਇ  (ਮਹਲਾ /੫੩), ਜੇ ਕੋ ਕਹੈਕਰੈ ਵੀਚਾਰੁ   ਕਰਤੇ ਕੈ ਕਰਣੈ (ਰੱਬ ਦੇ ਪਸਾਰੇ ਦਾਨਾਹੀ ਸੁਮਾਰੁ (ਅੰਤ)੧੬” (ਜਪੁ), ਨਾਸਤਕ ਸੋਚਅਜਿਹੇ ਵਾਕਾਂ ਦੀ ਟੇਕ ਲੈ ਕੇ ਨਿਰਾਕਾਰ (ਰੱਬ) ਦੀ ਵਿਚਾਰ ਕਰਨੋਂ ਹੀ ਇਨਕਾਰੀ ਹੁੰਦੀ ਹੈ ਭਾਵੇਂ ਕਿ ਇਨ੍ਹਾਂ ਵਾਕਾਂ ਚ ਰੱਬ ਦੀ ਵਿਚਾਰ ਕਰਨ ਤੋਂ ਮਨਾਹੀ ਨਹੀਂ ਬਲਕਿ ਉਸ ਦੇ ਪਸਾਰੇ ਦਾ ਅੰਤ ਪਾਉਣ ਤੋਂ ਵਰਜਿਐਜਿਵੇਂ ਕੁਦਰਤ ਦਾ ਅੰਤ ਪਾਉਣ ਗਏ ਬ੍ਰਹਮਾ ਦੀ ਮਿਸਾਲ ਹੈ ਨਾਲਿ ਕੁਟੰਬੁ ਸਾਥਿ ਵਰਦਾਤਾਬ੍ਰਹਮਾ ਭਾਲਣ ਸ੍ਰਿਸਟਿ ਗਇਆ  ਆਗੈ ਅੰਤੁ  ਪਾਇਓ ਤਾ ਕਾ.. ” (ਮਹਲਾ /੩੫੦), ‘ਨਾਲਿ’ ਦਾ ਅਰਥ ਹੈ : ਕਮਲ ਦੀ ਨਾੜਿ/ਨਾੜੀ’, ‘ਵਰਦਾਤਾ’ ਦਾ ਅਰਥ ਹੈ ਵਰ ਦੇਣ ਵਾਲ਼ਾ ਵਿਸ਼ਨੂੰ ਯਾਨੀ ਕਿ ਕਮਲ’, ਜਿਸ ਚੋਂ ਬ੍ਰਹਮਾ ਪੈਦਾ ਹੋਇਆਮੰਨਿਐ। ਨਾਲਿ ਕੁਟੰਬੁ ਸਾਥਿ ਵਰਦਾਤਾ  ਦਾ ਅਰਥ ਹੈ : ਪਰਵਾਰ ਕਮਲ ਦੀ ਨਾੜ ਸਮੇਤ ਯਾਨੀ ਕਿ ਆਪਣੇ ਹੀ ਜਨਮ-ਦਾਤਾ ਕਮਲ ਨਾੜੀ ਦੀ ਰਾਹੀਂ ਬ੍ਰਹਮਾ ਭਾਲਣ ਸ੍ਰਿਸਟਿ ਗਇਆ ”  ਫਲ਼ ਕੀ ਮਿਲਿਆ ”ਆਗਿਆ ਨਹੀ ਲੀਨੀ (ਗੁਰੂ ਹੁਕਮ ਨਾ ਮੰਨਿਆ); ਭਰਮਿ ਭੁਲਾਇਆ ” (ਮਹਲਾ /੨੨੭)

ਬੌਧਿਕ ਗਿਆਨ ਨੂੰ ਰੂਹਾਨੀਅਤ ਗਿਆਨ ਸਮਝਣ ਦਾ ਭੁਲੇਖਾ .......... ਲੇਖ / ਗਿਆਨੀ ਅਵਤਾਰ ਸਿੰਘ

 ਹਾਨੀਅਤ ਗਿਆਨ ਅਤੇ ਬੌਧਿਕ ਗਿਆਨ ਚ ਅੰਤਰ ਹੁੰਦਾ ਹੈ। ਬੌਧਿਕ ਗਿਆਨਬੁੱਧੀ ਦੀ ਉਪਜ ਹੈ ਅਤੇ ਤਰਕਸ਼ੀਲਤਾ ਹੈ ਕਿਉਂਕਿ ਇਸ ਦਾ ਸ੍ਰੋਤਪੰਜ ਗਿਆਨ ਇੰਦ੍ਰੇ (ਅੱਖਕੰਨਨੱਕਜੀਭ ਤੇ ਤ੍ਵਚਾ) ਹਨ ਜਦਕਿ ਰੂਹਾਨੀਅਤ ਗਿਆਨਇੱਕ ਅਨੁਭਵ ਹੈਜਿਸ ਤੇ ਦੂਸਰੇ ਨੂੰ ਵਿਸ਼ਵਾਸ ਹੀ ਕਰਨਾ ਪੈਣਾ ਹੈ।  ਰੂਹਾਨੀਅਤ ਸਮਝਾਉਣ ਲਈ ਬੌਧਿਕ ਗਿਆਨ ਮਿਸਾਲ ਬਣਦਾ ਹੈ ਕਿਉਂਕਿ ਇਸ ਤੋਂ ਹਰ ਕੋਈ ਵਾਕਫ਼ ਹੈਪਰ ਬੌਧਿਕ ਗਿਆਨ ਲਈ ਰੂਹਾਨੀਅਤ ਦੀ ਦਲੀਲ ਨਹੀਂ ਦੇ ਸਕਦੇ ਕਿਉਂਕਿ ਇਸ ਤੋਂ ਕੋਈ ਜਾਣੂ ਨਹੀਂ ਹੁੰਦਾ। ਰੂਹਾਨੀਅਤ ਅਨੁਭਵਵੱਖਰੀਆਂ ਅੱਖਾਂ ਹਨ ‘‘ਸੇ ਅਖੜੀਆ ਬਿਅੰਨਿਜਿਨੀ ਡਿਸੰਦੋ ਮਾ ਪਿਰੀ ’’ (ਮਹਲਾ /੧੧੦੦) ਅਰਥ : ਜਿਨ੍ਹਾਂ ਅੱਖਾਂ ਨਾਲ਼ ਮੇਰਾ ਪਤੀ (ਪਿਆਰਾ ਪ੍ਰਭੂ) ਦਰਸ਼ਨ ਦਿੰਦੈਉਹ ਅੱਖਾਂਹੋਰ ਹਨ (ਨਾ ਕਿ ਗਿਆਨ ਨੇਤਰ)।

ਅਨੁਭਵ ਗਿਆਨਸਵੈ ਪੜਚੋਲ ਚੋਂ ਪ੍ਰਗਟ ਹੋਈ ਅਨੋਖੀ ਵਿਚਾਰਧਾਰਾ ਹੈਜੋ ਮਨ ਚ ਵਿਸਮਾਦ ਪੈਦਾ ਕਰਦੀ ਹੈ। ਗਿਆਨ ਇੰਦ੍ਰਿਆਂ ਰਾਹੀਂ ਉਪਜਦਾ ਬੌਧਿਕ ਗਿਆਨ ਇਹ ਹੈਰਾਨਗੀ ਨਹੀਂ ਭਰ ਸਕਦਾ ਭਾਵੇਂ ਕੋਈ ਇਸ ਤੋਂ ਘੱਟ ਵਾਕਫ਼ ਹੈ ਜਾਂ ਵੱਧ। ਬੌਧਿਕ ਗਿਆਨ ਭੀ ਅਰਥਹੀਣ ਨਹੀਂ ਕਿਉਂਕਿ ਜੋ ਗਿਆਨਮਿਸਾਲ ਵਜੋਂ ਰੂਹਾਨੀਅਤ ਪ੍ਰਗਟਾਉਣ ਚ ਮਦਦ ਕਰੇ ਉਸ ਨੂੰ ਮੂਲੋਂ ਰੱਦ ਨਹੀਂ ਕੀਤਾ ਜਾਂਦਾਨਹੀਂ ਤਾਂ ਮਿਸਾਲ ਕਿਵੇਂ ਬਣੇਗਾਜਿਵੇਂ ਕਿ ਗੁਰਬਾਣੀ ਚ ਦੇਵੀ-ਦੇਵਤਿਆਂ ਦੇ ਵਜੂਦ ਨੂੰ ਨਾ ਪ੍ਰਵਾਨ ਕੀਤੈਨਾ ਰੱਦ।