‘ਤੇ ਰਾਵਣ ਅਜੇ ਵੀ ਜਿੰਦਾ ਹੈ......... ਲੇਖ / ਰਿਸ਼ੀ ਗੁਲਾਟੀ


ਚਲੋ ਜੀ ! ਦੁਸਹਿਰਾ ਨਿੱਕਲ ਗਿਆ । ਦੀਵਾਲੀ ਦੀ ਇੰਤਜ਼ਾਰ ਬੜੀ ਬੇਸਬਰੀ ਨਾਲ਼ ਸ਼ੁਰੂ ਹੋ ਚੁੱਕੀ ਹੈ । ਸਭ ਨੂੰ ਬਹੁਤ ਬਹੁਤ ਵਧਾਈਆਂ ਕਿ ਬੁਰਾਈ ਤੇ ਚੰਗਿਆਈ ਦੀ ਜਿੱਤ ਦਾ ਜਸ਼ਨ ਇੱਕ ਵਾਰ ਮੁੜ ਮਨਾ ਲਿਆ । ਦੁਸਹਿਰਾ ਕਮੇਟੀਆਂ ਨੇ ਬੜੀ ਮਿਹਨਤ ਕੀਤੀ, ਹਰ ਸਾਲ ਹੀ ਕਰਦੀਆਂ ਨੇ... ਮਿਹਨਤ ਸਫ਼ਲ ਹੋਈ । ਦੁਸਹਿਰਾ ਕਮੇਟੀਆਂ ਨੇ ਆਪਣੇ ਆਪਣੇ ਸ਼ਹਿਰਾਂ ਦੀਆਂ ਲਾਲ ਬੱਤੀ ਵਾਲੀਆਂ ਗੱਡੀਆਂ ਦੇ ਮਾਲਕਾਂ ਨੂੰ ਸੱਦਾ ਪੱਤਰ ਭੇਜੇ ਹੋਣਗੇ ਤੇ ਉਨ੍ਹਾਂ ਸਿ਼ਰਕਤ ਵੀ ਕੀਤੀ ਹੋਏਗੀ । ਇਹ ਨਹੀਂ ਕਿ ਸ਼੍ਰੀ ਫਲਾਣਾ ਰਾਮ ਜਾਂ ਸ੍ਰ. ਫਲਾਣਾ ਸਿੰਘ ਨੂੰ ਦਿਲੀ ਸੱਦਾ ਪੱਤਰ ਭੇਜੇ ਗਏ ਹੋਣਗੇ, ਬਲਕਿ ਆਯੋਜਕਾਂ ਨੇ ਤਾਂ ਮੋਢਿਆਂ ਤੇ ਲੱਗੇ ਸਟਾਰਾਂ ਤੇ ਅਹੁਦਿਆਂ ਨੂੰ ਆਪਣੇ ਭਵਿੱਖ ਨੂੰ ਮੱਦੇ-ਨਜ਼ਰ ਰੱਖਦਿਆਂ ਸੱਦਾ ਪੱਤਰ ਸਣੇ ਸਲੂਟ ਭੇਜੇ ਹੋਣਗੇ । ਸੱਦਾ ਪੱਤਰ ਦੇਣ ਲਈ ਇੱਕ ਦੂਜੇ ਦੇ ਮੋਢੇ ਉੱਤੋਂ ਦੀ ਅੱਡੀਆਂ ਚੁੱਕ ਚੁੱਕ ਕੇ ਮਾਲਕ ਸਾਹਿਬ ਨੂੰ ਆਪਣੇ ਚਿਹਰੇ ਦੀ ਝਲਕ ਪਵਾਉਣ ਦੀ ਕੋਸਿ਼ਸ਼ਾਂ ਵੀ ਕੀਤੀਆਂ ਹੋਣਗੀਆਂ ਤੇ ਸਰਕਾਰੀ ਬਿਸਕੁਟਾਂ ਨਾਲ਼ ਚਾਹ ਪੀਂਦਿਆਂ ਅਫ਼ਸਰ ਦੇ ਲੰਡੂ ਜਿਹੇ ਮਜ਼ਾਕ ਜਾਂ ਚੁਟਕਲੇ ‘ਤੇ ਬੇਵਜ੍ਹਾ ਦੰਦੀਆਂ ਵੀ ਕੱਢੀਆਂ ਹੋਣਗੀਆਂ । ਦੁਸਹਿਰਾ ਗਰਾਊਂਡ ‘ਚ ਉਸਤਰੇ ਨਾਲ਼ ਤਾਜ਼ੇ ਤਾਜ਼ੇ ਰਗੜੇ ਮੂੰਹਾਂ ‘ਦੇ ਨਾਲ਼ ਸਿਰ ‘ਤੇ ਕੇਸਰੀ ਜਾਂ ਹਰੇ ਰੰਗ ਦੀ ਤੁਰਲੇ ਵਾਲੀ ਪੱਗ ਟਿਕਾਈ ਹੋਈ ਹੋਵੇਗੀ ਤੇ ਹੱਟੀ ਦੀ ਗੱਦੀ ਉੱਪਰ ਲਗਾਉਣ ਲਈ “ਮਾਲਕ ਸਾਹਿਬ” ਨਾਲ਼ ਫੋਟੋ ਵੀ ਖਿਚਵਾਈ ਹੋਵੇਗੀ । ਜੀ ਹਾਂ ! ਬਿਲਕੁੱਲ... ਮਾਲਕ ਸਾਹਿਬਾਂ ਨਾਲ਼ ਬੇ-ਤਕੱਲਫ਼ ਹੋਣ ਦੇ ਅਜਿਹੇ ਮੌਕੇ ਹੱਥੋਂ ਅਜਾਂਈ ਹੀ ਨਹੀਂ ਗੁਆਉਣੇ ਚਾਹੀਦੇ । ਇਸ ਤੋਂ ਪਹਿਲਾਂ ਸ਼ਹਿਰ ਦੇ ਬਜ਼ਾਰਾਂ ਉੱਚੀ ਆਵਾਜ਼ ‘ਚ ਸਪੀਕਰ ਲਗਾ ਕੇ ਝਾਕੀਆਂ ਕੱਢਣ ਦੇ ਨਾਮ ‘ਤੇ ਸ਼ਾਂਤੀ ਪਸੰਦ ਲੋਕਾਂ, ਪੜ੍ਹਣ ਵਾਲੇ ਵਿਦਿਆਰਥੀਆਂ, ਬਜ਼ੁਰਗਾਂ ਅਤੇ ਬਿਮਾਰਾਂ ‘ਤੇ ਮਾਨਸਿਕ ਅੱਤਿਆਚਾਰ ਵੀ ਕੀਤਾ ਗਿਆ ਹੋਵੇਗਾ ।

ਦੇਸਾਂ ਵਰਗਾ ਦੇਸ ਹੁੰਦਾ, ਅਸੀਂ ਕਿਉਂ ਜਾਂਦੇ ਪਰਦੇਸ……… ਲੇਖ / ਮਿੰਟੂ ਬਰਾੜ

ਕਾਫ਼ੀ ਦੇਰ ਬਾਅਦ ਲਿਖਣ ਬੈਠਾ, ਪਰ ਮੁੱਦਾ ਫੇਰ ਉਹੀ ਜਨਮ ਭੂਮੀ ਦਾ, ਫੇਰ ਸੋਚਦਾ ਕਿਉਂ ਲੱਸੀ ਰਿੜਕੀ ਜਾਣਾ? ਬਹੁਤ ਸਾਰੇ ਮੇਰੇ ਕਲਮਕਾਰ ਵੀਰ ਪਿਛਲੇ ਪੈਂਹਠ ਵਰ੍ਹਿਆਂ ਤੋਂ ਕਲਮਾਂ ਘਸਾ-ਘਸਾ ਕੇ ਹੰਭ ਗਏ ਨੇ ਪਰ ਕਿਸੇ ਨੂੰ ਕੋਈ ਫ਼ਰਕ ਨਹੀਂ ਪੈਂਦਾ ਤੇ ਨਾਲੇ ਮੇਲੇ 'ਚ ਅਮਰੂਦਾਂ ਵਾਲੀ ਰੇਹੜੀ ਨੂੰ ਕੌਣ ਪੁੱਛਦੈ? ਪਰ ਜਦੋਂ ਫੇਰ ਇੰਡੀਆ ਤੋਂ ਆਉਂਦੀਆਂ ਨਿੱਤ ਨਵੀਆਂ-ਨਵੀਆਂ ਖ਼ਬਰਾਂ ਤੇ ਝਾਤ ਮਾਰਦਾ ਹਾਂ ਤਾਂ ਫੇਰ ਅੰਦਰ ਦਾ ਲੇਖਕ ਕਹਿੰਦੈ,

"ਯਾਰ! ਤੂੰ ਆਪਣੀ ਤੁਲਨਾ ਅਮਰੂਦਾਂ ਵਾਲੀ ਰੇਹੜੀ ਨਾਲ ਕਿਉ ਕਰਦਾ? ਤੂੰ ਆਪਣੇ ਪਿੰਡ ਵਾਲੇ ਮੱਸੇ ਚੌਕੀਦਾਰ ਵੱਲ ਦੇਖ, ਜਿਹੜਾ ਸਾਰੀ ਉਮਰ ਦਾ ਰੌਲਾ ਪਾਈ ਜਾਂਦਾ ਕਿ ਭਾਈ ਜਾਗਦੇ ਰਹੋ-ਜਾਗਦੇ ਰਹੋ! ਭਾਵੇਂ ਅੱਧੇ ਤੋਂ ਜ਼ਿਆਦਾ ਪਿੰਡ ਉਹਨੂੰ ਗਾਲ੍ਹਾਂ ਦੇ ਕੇ ਸੌਂ ਜਾਂਦੈ"।

ਸੋ ਦੋਸਤੋ! ਜੋ ਮਰਜ਼ੀ ਸਮਝੋ, ਆਪਾਂ ਤਾਂ ਬਹਿ ਗਏ ਕਾਗ਼ਜ਼ ਤੇ ਭੜਾਸ ਕੱਢਣ, ਕਿਉਂਕਿ ਹੋਰ ਕਿਤੇ ਸਾਡਾ ਵਾਹ ਵੀ ਨਹੀਂ ਚਲਦਾ। ਹੁਣ ਤੁਸੀਂ ਪੁੱਛੋਗੇ ਕਿ ਕਿਹੜੀਆਂ ਖ਼ਬਰਾਂ ਨੇ ਤੈਨੂੰ ਅਪਸੈੱਟ ਕਰ ਦਿੱਤਾ ਤਾਂ ਸੁਣ ਲਵੋ; ਕੱਲ੍ਹ ਜਦੋਂ ਅਮਲ ਜਿਹਾ ਟੁੱਟਿਆ ਤਾਂ ਸੋਚਿਆ ਕਿ ਚਲੋ ਦੋ ਸੂਟੇ ਫੇਸਬੁੱਕ ਦੇ ਹੀ ਲਾ ਲਈਏ। ਮੂਹਰੇ ਇੱਕ ਮਿੱਤਰ ਦੀ ਚੇਤਾਵਨੀ ਦੇਖੀ ''ਜੇ ਤੁਸੀ ਇੰਡੀਆ ਜਾ ਰਹੇ ਹੋ ਤਾਂ ਸਾਵਧਾਨ''!  ਮੈਂ ਸਰਸਰੀ ਜਿਹੀ ਝਾਤ ਮਾਰੀ ਤਾਂ ਮੈਨੂੰ ਇਹ ਇੱਕ ਕਹਾਣੀ ਜਿਹੀ ਜਾਪੀ।ਕਮੈਂਟਾਂ ਤੇ ਉੱਡਦੀ ਜਿਹੀ ਨਿਗ੍ਹਾ ਮਾਰਦਿਆਂ ਜਦੋਂ ਆਪਣੇ ਇੱਕ ਕਲਮੀ ਮਿੱਤਰ ਜੋਗਿੰਦਰ ਬਾਠ ਹਾਲੈਂਡ ਵਾਲਿਆਂ ਦਾ ਕਮੈਂਟ ਪੜ੍ਹਿਆ ਤਾਂ ਕੁਝ ਸੁਚੇਤ ਜਿਹਾ ਹੋ ਕੇ ਉਸ ਚੇਤਾਵਨੀ ਨੂੰ ਦੁਬਾਰਾ ਪੜ੍ਹਿਆ ਤੇ ਨਾਲ਼ ਦੀ ਨਾਲ਼ ਮਿਲਾ ਲਿਆ ਫ਼ੋਨ ਬਾਈ ਬਾਠ ਨੂੰ। ਅਗਾਂਹ ਬਾਠ ਸਾਹਿਬ ਵੀ ਭਰੇ-ਪੀਤੇ ਪਏ ਸੀ। ਕਹਿੰਦੇ "ਯਾਰ! ਆਹ ਤੂੰ ਚੰਗਾ ਕੀਤਾ ਛੋਟੇ ਵੀਰ, ਜਿਹੜਾ ਫ਼ੋਨ ਕਰ ਲਿਆ"। ਰਸਮੀ ਗੱਲਾਂ ਤੋਂ ਬਾਅਦ ਜੋ ਕਹਾਣੀ ਉਹਨਾਂ ਦੱਸੀ, ਬਸ! ਉਹ ਸੁਣ ਕੇ ਖਿਆਲਾਂ ਵਿੱਚ ਹੀ ਗੁਆਚ ਗਿਆ।

ਮੰਜਾ ਤੇ ਨਵਾਰੀ ਪਲੰਘ..........ਵਿਸਰਦਾ ਵਿਰਸਾ / ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’

ਟੁਟੀ ਮੰਜੀ ਵਾਣ ਪੁਰਾਣਾ, ਵਿੱਚ ਦੀ ਦਿਸਦੇ ਤਾਰੇ

ਹੁਣ ਤਾਂ ਸੌਣ ਲਈ ਪਲਾਈ ਦੇ ਬਣੇ ਹੋਏ ਬੈੱਡ ਜਾਂ ਲੋਹੇ ਦੇ ਮੰਜੇ ਬਣ ਗਏ  ਹਨ ਪਰ ਕਿਸੇ ਵੇਲੇ ਵਾਣ ਦੇ ਮੰਜੇ ਅਤੇ ਨਵਾਰੀ ਪਲੰਘ ਹੋਇਆ ਕਰਦੇ ਸਨ । ਮੰਜੇ ਅਤੇ ਪਲੰਘ ਦੀ ਬਣਤਰ ਬੇਸ਼ੱਕ ਇੱਕੋ ਇੱਕੋ ਜਿਹੀ ਸੀ ਪਰ ਪਲੰਘ ਦਾ ਰੁਤਬਾ ਉੱਚਾ ਹੁੰਦਾ ਸੀ ਅਤੇ ਮੰਜਾ ਜਿਆਦਾ ਵਰਤੋਂ ਵਿੱਚ ਹੋਣ ਕਰਕੇ ਵੀ ਰੁਤਬੇ ਵਿੱਚ ਨੀਵਾਂ ਹੀ ਰਿਹਾ ਹੈ । ਕਿਸੇ ਆਏ ਗਏ ਤੇ ਪਲੰਘ ਨੂੰ ਤਰਜੀਹ ਦਿੱਤੀ ਜਾਂਦੀ ਸੀ ਜਦੋਂ ਕਿ ਘਰੇ਼ਲੂ ਕੰਮਾਂ ਕਾਰਾਂ ਜਾਂ ਵਰਤੋਂ ਲਈ ਮੰਜਾ ਹੀ ਪ੍ਰਧਾਨ ਸੀ । ਪਰ ਦਾਜ ਵਿੱਚ ਜਿਆਦਾਤਰ ਨਵਾਰੀ ਪਲੰਗ ਜਾਂ ਸੂਤੜੀ ਦੇ ਬੁਣੇ ਹੋਏ ਮੰਜਿਆਂ ਨੂੰ ਦਿੱਤਾ ਜਾਂਦਾ ਸੀ । ਵਾਣ ਦਾ ਮੰਜਾ ਸਿਰਫ਼ ਘਰੇਲੂ ਵਰਤੋਂ ਲਈ ਵਰਤਿਆ ਜਾਂਦਾ ਸੀ । ਸੋਹਣੇ ਬਣਾਏ ਹੋਏ ਸੂਤੜੀ ਦੇ ਮੰਜੇ ਜਾਂ ਪਲੰਘ ਆਮ ਤੌਰ ਤੇ ਘਰ ਦੀ ਬੈਠਕ ਵਿੱਚ ਡਾਹੇ ਜਾਂਦੇ ਸੀ ਜਿਸ ਨੂੰ ਆਏ ਗਏ ਪ੍ਰਾਹੁਣਿਆਂ ਲਈ ਵਰਤਿਆ ਜਾਂਦਾ ਸੀ । ਸੋਹਣੀ ਕਢਾਈਦਾਰ ਚਾਦਰ ਵਾਲਾ ਬਿਸਤਰਾ ਵਿਛਾ ਕੇ ਇਨਾਂ ਨੂੰ ਸਜਾਇਆ ਜਾਂਦਾ ਸੀ ।

ਬਾਦਲ ਦਲ ਦੇ ਹੌਂਸਲੇ ਬੁਲੰਦ ਪਰ ਬਹੁਤ ਸਖ਼ਤ ਹੈ ਵਿਧਾਨ ਸਭਾ ਚੋਣ ਮੁਕਾਬਲਾ.......... ਤਿਰਛੀ ਨਜ਼ਰ / ਬਲਜੀਤ ਬੱਲੀ


ਸ਼੍ਰੋਮਣੀ ਕਮੇਟੀ ਦੇ ਨਤੀਜੇ
ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਅਕਾਲੀ ਦਲ ਬਾਦਲ ਅਤੇ ਸੰਤ ਸਮਾਜ ਦੇ ਸਾਂਝੇ ਗੱਠਜੋੜ ਦੀ ਹੋਈ ਉਮੀਦ ਨਾਲੋਂ ਵੱਡੀ ਜਿੱਤ ਨੇ ਅਕਾਲੀ ਨੇਤਾਵਾਂ ਅਤੇ ਵਰਕਰਾਂ ਦੇ ਹੌਂਸਲੇ ਬੁਲੰਦ ਕਰ ਦਿੱਤੇ ਨੇ। ਇੰਨ੍ਹਾਂ ਚੋਣਾਂ ਵਿਚ ਕਈ ਹਲਕਿਆਂ ਵਿਚ ਹੋਈਆਂ ਬੇਨਿਯਮੀਆਂ, ਪਤਿਤ ਅਤੇ ਮੋਨੇ ਸਿੱਖਾਂ ਵੱਲੋਂ ਵੋਟਾਂ ਪਏ ਜਾਣ ਦੀਆਂ ਘਟਨਾਵਾਂ ਅਤੇ ਸ਼ਿਕਾਇਤਾਂ ਅਤੇ ਇਨ੍ਹਾਂ ਤੇ ਢੁੱਕਵੀਂ ਕਾਰਵਾਈ ਕਰਨ ਪੱਖੋਂ ਗੁਰਦੁਆਰਾ ਚੋਣ ਕਮਿਸ਼ਨ ਦੀ ਨਾਕਾਮੀ ਵੀ ਸਾਹਮਣੇ ਆਈ। 1979 ਤੋਂ ਬਾਅਦ ਇਹ ਪਹਿਲੀਆਂ ਸ਼ਰੋਮਣੀ ਕਮੇਟੀ ਚੋਣਾਂ ਸਨ ਜੋ ਅਕਾਲੀ ਰਾਜ ਦੌਰਾਨ ਹੋਈਆਂ ਹਨ । 2004 ਨਾਲੋਂ ਇਸ ਵਾਰ ਲਗਭਗ 10 ਫ਼ੀਸਦੀ ਵੱਧ ਪੋਲਿੰਗ ਹੋਈ ਹੈ। ਰਾਜਭਾਗ ਅਤੇ ਸਾਧਨਾਂ ਦਾ ਜ਼ਾਇਜ਼-ਨਜ਼ਾਇਜ਼ ਲਾਹਾ ਤਾਂ ਅਕਾਲੀ ਦਲ ਨੇ ਲੈਣਾ ਹੀ ਸੀ। ਮੇਰੇ ਸਾਹਮਣੇ ਜੁਲਾਈ 2004 ਦੇ ਅਖ਼ਬਾਰਾਂ ਦੀਆਂ ਉਹ ਖ਼ਬਰਾਂ ਪਈਆਂ ਹਨ ਜਿਨ੍ਹਾਂ ਵਿਚ ਹੁਣ ਵਾਂਗ ਹੀ ਮੋਨੇ ਅਤੇ ਪਤਿਤ ਸਿੱਖਾਂ ਵੱਲੋਂ ਵੋਟਾਂ ਪੈ ਜਾਣ ਦੀਆਂ ਖ਼ਬਰਾਂ ਛਪੀਆਂ ਸਨ ਜਦੋਂ ਕਿ ਉਸ ਵੇਲੇ ਅਮਰਿੰਦਰ ਸਿੰਘ ਸਰਕਾਰ ਸੀ।

ਮੰਗਣ ਨਾਲੋਂ ਮਰਨਾ ਚੰਗਾ……… ਲੇਖ / ਨਿਸ਼ਾਨ ਸਿੰਘ ਰਾਠੌਰ


ਪੰਜਾਬੀ ਗਾਇਕੀ ਨੂੰ ਅੰਤਰ ਰਾਸ਼ਟਰੀ ਪੱਧਰ ਤੇ ਸਥਾਪਤ ਕਰਨ ਵਾਲਾ ਗਾਇਕ, ਜਿਸ ਨੂੰ ਲੋਕ ਪਿਆਰ ਨਾਲ ‘ਪੰਜਾਬ ਦਾ ਮਾਣ’  ਕਹਿ ਕੇ ਸਤਿਕਾਰ ਦਿੰਦੇ ਹਨ, ਗੁਰਦਾਸ ਮਾਨ ਦਾ ਗੀਤ ‘ਰੋਟੀ ਹੱਕ ਦੀ ਖਾਣੀਏ ਜੀ ਭਾਵੇਂ ਬੂਟ ਪਾਲਸ਼ਾਂ ਕਰੀਏ’  ਟੀ.ਵੀ. ਤੇ ਸੁਣਿਆ। ਗੀਤ ਸੁਣਨ ਤੋਂ ਬਾਅਦ ਮੇਰੇ ਮਨ ਵਿਚ ਬੜੀ ਅਜੀਬ ਜਿਹੀ ਸਥਿਤੀ ਬਣ ਗਈ ਕਿਉਂਕਿ ਜਿਸ ਦਿਨ ਮੈਂ ਗੁਰਦਾਸ ਮਾਨ ਦਾ ਗੀਤ ਸੁਣਿਆ ਠੀਕ ਉਸੇ ਦਿਨ ਹੀ ਮੇਰਾ ਵਾਸਤਾ ਇਕ ਮੰਗਤੇ ਨਾਲ ਪੈ ਗਿਆ। ਜਿਹੜਾ ਮੈਨੂੰ ਪੰਜਾਬੀ ਜਾਪਿਆ, ਪਰ ਸ਼ਾਇਦ ਇਹ ਮੇਰਾ ਵਹਿਮ ਸੀ ਅਸਲ ਵਿਚ ਉਹ ਰਾਜਸਥਾਨੀ ਰਾਂਗੜ ਜਾਟ ਸੀ।

ਗੁਰਦਾਸ ਮਾਨ ਦੇ ਗੀਤ ਵਾਂਗ ਉਹ ਵੀ ਮੰਗਣ ਨੂੰ ਮੌਤ ਤੋਂ ਵੱਧ ਸਮਝਦਾ ਸੀ, ਪਰ ਇਹ ਕੀ ਕਾਰਨ ਸਨ ਕਿ ਉਹ ਕਿਸੇ ਦੇ ਦਰਵਾਜੇ ਤੇ ਮੰਗਣ ਲਈ ਮਜਬੂਰ ਹੋ ਰਿਹਾ ਸੀ। ਉਸ ਨੇ ਜੋ ਕਹਾਣੀ ਮੈਨੂੰ ਸੁਣਾਈ ਉਹ ਮੈਂ ਪਾਠਕਾਂ ਨਾਲ ਜਰੂਰ ਸਾਂਝੀ ਕਰਨੀ ਚਾਹੁੰਦਾ ਹਾਂ।


ਪੰਜਾਬੀ ਸੂਫ਼ੀ ਕਾਵਿ ਵਿਚ ਫ਼ਰੀਦ ਬਾਣੀ ਦਾ ਸਥਾਨ……… ਲੇਖ / ਨਿਸ਼ਾਨ ਸਿੰਘ ਰਾਠੌਰ




ਭਾਰਤੀ ਸੂਫ਼ੀ ਪਰੰਪਰਾ ਦੇ ਮੋਢੀ ਸੰਚਾਲਕਾਂ ਵਿੱਚੋਂ ਬਾਬਾ ਫ਼ਰੀਦ ਜੀ ਅਹਿਮ ਸਥਾਨ ਰੱਖਦੇ ਹਨ। ਬਾਬਾ ਫ਼ਰੀਦ ਨੂੰ ਪੰਜਾਬੀ ਸੂਫ਼ੀ ਕਾਵਿ ਦਾ ‘ਆਦਿ ਕਵੀ’ ਹੋਣ ਦਾ ਮਾਣ ਪ੍ਰਾਪਤ ਹੈ। ਆਪ ਤੋਂ ਪਹਿਲਾਂ ਲਿਖਤ ਪੰਜਾਬੀ ਸਾਹਿਤ ਦਾ ਕੋਈ ਪ੍ਰਮਾਣਿਕ ਰੂਪ ਸਾਡੇ ਤੱਕ ਨਹੀਂ ਪਹੁੰਚਿਆ। ਨਾਥ ਸਾਹਿਤ ਦੇ ਕੁੱਝ ਇੱਕ ਸੋਮੇ ਅਤੇ ਲੋਕ-ਸਾਹਿਤ ਦੀਆਂ ਕੁੱਝ ਵੰਨਗੀਆਂ ਨੂੰ ਭਾਵੇਂ ਫ਼ਰੀਦ ਕਾਲ ਤੋਂ ਪਹਿਲਾਂ ਦੇ ਕਾਲ ਨਾਲ ਜੋੜਿਆ ਜਾਂਦਾ ਰਿਹਾ ਹੈ, ਪਰ ਇਸ ਦੇ ਨਾਲ ਹੀ ਇਨ੍ਹਾਂ ਦੀ ਇਤਿਹਾਸਕਤਾ ਤੇ ਕਿੰਤੂ ਕੀਤਾ ਜਾਂਦਾ ਰਿਹਾ ਹੈ। ਦੂਜੇ ਪਾਸੇ ਫ਼ਰੀਦ ਬਾਣੀ ਪ੍ਰਮਾਣਿਕਤਾ ਦੀ ਕਸੌਟੀ ਤੇ ਖਰੀ ਉੱਤਰਦੀ ਹੋਈ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸੰਕਲਿਤ ਹੋਣ ਦਾ ਮਾਣ ਪ੍ਰਾਪਤ ਕਰਦੀ ਹੈ। ਇਸ ਤਰ੍ਹਾਂ ਪੰਜਾਬੀ ਸਾਹਿਤ ਦੇ ਇਕ ਪ੍ਰਮਾਣਿਕ ਆਦਿ ਕਵੀ ਹੋਣ ਦੀ ਸੂਰਤ ਵਿੱਚ ਸ਼ੇਖ ਫ਼ਰੀਦ ਨੇ ਉੱਤਰ ਵਰਤੀ ਪੰਜਾਬੀ ਸਾਹਿਤ ਅਤੇ ਸਭਿਆਚਾਰ ਨੂੰ ਕਈ ਧਰਾਤਲਾਂ ਤੇ ਪ੍ਰਭਾਵਿਤ ਕੀਤਾ ਹੈ:-


“ਫ਼ਰੀਦ ਬਾਣੀ ਵਿੱਚ ਇੱਕ ਪਰਮਾਤਮਾ ਦੀ ਨਿਰਾਕਾਰਤਾ ਅਤੇ ਸਰਵਸ਼ਕਤੀਮਾਨਤਾ ਦਾ ਜੋ ਲੱਛਣ ਮਿਲਦਾ ਹੈ, ਉਹ ਵੀ ਭਾਰਤੀ ਸਭਿਆਚਾਰ ਲਈ ਕਾਫ਼ੀ ਨਵੀਨ ਸੀ। ਭਾਰਤੀ ਦਰਸ਼ਨ ਵਿੱਚ ਬਹੁਦੇਵਵਾਦ ਅਤੇ ਸਗੁਣ ਪਰਮਾਤਮਾ ਦਾ ਸੰਕਲਪ ਪ੍ਰਧਾਨ ਸੀ। ਫ਼ਰੀਦ ਜੀ ਨੇ ‘ਨਿਰਗੁਣ’ ਅਤੇ ‘ਇੱਕ’ ਪਰਮਾਤਮਾ ਦੀ ਹੋਂਦ ਅਤੇ ਸਰਵ ਦੇ ਸੋਹਿਲੇ ਗਾਏ। ਬਾਅਦ ਵਿੱਚ ਪਰਮਾਤਮਾ ਦੇ ਇਸ ਸੰਕਲਪ ਨਾਲ ਕਾਫ਼ੀ ਹੱਦ ਤੱਕ ਮਿਲਦਾ-ਜੁਲਦਾ ਸੰਕਲਪ ਗੁਰਮਤਿ ਪਰੰਪਰਾ ਨੇ ਰੂਪਮਾਨ ਕੀਤਾ। ਇਸੇ ਵਿਚਾਰਧਾਰਕ ਸਾਂਝ ਕਾਰਨ ਫ਼ਰੀਦ ਜੀ ਦੇ ਕਲਾਮ ਨੂੰ ਆਦਿ ਗ੍ਰੰਥ ਵਿਚ ਸੰਕਲਿਤ ਕੀਤਾ ਗਿਆ। ਭਾਵੇਂ ਫ਼ਰੀਦ ਦਰਸ਼ਨ ਵਿਚ ਗੁਰਮਤਿ ਦਰਸ਼ਨ ਨਾਲੋਂ ਕੁੱਝ ਭਿੰਨਤਾਵਾਂ ਵੀ ਦ੍ਰਿਸ਼ਟੀਗੋਚਰ ਹੁੰਦੀਆਂ ਹਨ (ਜਿਨ੍ਹਾਂ ਵੱਲ ਆਦਿ ਗ੍ਰੰਥ ਵਿਚ ਸੰਕੇਤ ਵੀ ਕੀਤੇ ਗਏ ਹਨ) ਪਰੰਤੂ ਤਾਂ ਵੀ ਫ਼ਰੀਦ ਜੀ ਨੇ ਇੱਕ ਨਿਰਾਕਾਰ ਪਰਮਾਤਮਾ ਦੀ ਨਿਰੰਕੁਸ਼ਤਾ ਦਾ ਸੰਕਲਪ ਪੇਸ਼ ਕਰਕੇ ਭਾਰਤੀ ਸਭਿਆਚਾਰ ਵਿੱਚ ਇੱਕ ਨਵੀਨ ਵਿਚਾਰਧਾਰਕ ਮੋੜ ਲਿਆਂਦਾ ਹੈ।”1

ਫਰੀਦਾ ਲੋੜੈ ਦਾਖ ਬਿਜੋਰੀਆਂ ਕਿਕਰਿ ਬੀਜੈ ਜਟੁ......... ਲੇਖ / ਅਜੀਤ ਸਿੰਘ (ਡਾ.), ਕੋਟਕਪੂਰਾ




ਇਤਿਹਾਸ ਦੇ ਵਰਕੇ ਫਰੋਲਣ ਨਾਲ ਬਹੁਤ ਸਾਰੇ ਪੱਖ ਨਜ਼ਰ ਆਉਂਦੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਧਾਰਨ ਕੇਵਲ ਦੋ ਸੌ ਸਾਲ ਪਹਿਲਾਂ ਫਰੀਦ ਜੀ ਹੋਏ ਸਨ । ਉਹਨਾਂ ਦੇ ਰਚਿਤ ਸਲੋਕ ਵੀ ਸ੍ਰੀ ਗੁਰੂ ਗਰੰਥ ਸਾਹਿਬ ਵਿਚ ਦਰਜ ਹਨ । ਹਰ ਸਿੱਖ ਜਾਂ ਨਾਨਕ ਨਾਮ ਲੇਵਾ ਜਦੋਂ ਵੀ ਸ੍ਰੀ ਗੁਰੂ ਗਰੰਥ ਸਾਹਿਬ ਜੀ ਨੂੰ ਸਿਜਦਾ ਕਰਦਾ ਹੈ ਤਾਂ ਉਹ ਬਾਬਾ ਫਰੀਦ ਜੀ ਦੀ ਬਾਣੀ ਦਾ ਵੀ ਉਨ੍ਹਾਂ ਹੀ ਸਤਿਕਾਰ ਕਰਦਾ ਹੈ, ਜਿਤਨਾ ਉਸ ਦੇ ਮਨ ਵਿਚ ਆਪਣੇ ਗੁਰੂ ਜੀ ਦਾ ਸਤਿਕਾਰ ਹੁੰਦਾ ਹੈ। ਬਾਬਾ ਫਰੀਦ ਜੀ ਦਾ ਪੂਰਾ ਨਾਮ ਫਰੀਦੁ-ਦੀਨ ਮਸੂਦ ਸੀ । ਉਹ ਹਿਜਰੀ 569 ਦੇ ਰਮਜ਼ਾਨ ਮਹੀਨੇ ਦੀ ਪਹਿਲੀ ਤਾਰੀਖ ਨੂੰ ਪੈਦਾ ਹੋਏ ਸੀ ਅਤੇ ਉਸ ਸਮੇਂ ਸੰਨ 1173 ਸੀ, ਕੁਝ ਇਤਿਹਾਸਕਾਰ 1175 ਮੰਨ ਰਹੇ ਹਨ ।


ਇਤਿਹਾਸ ਵਿਚ ਦਰਜ ਹੈ ਕਿ ਬਾਰਵੀਂ ਸਦੀ ਈਸਵੀ ਵਿਚ ਕਾਬੁਲ ਦਾ ਬਾਦਸ਼ਾਹ ਫਾਰੂਕ ਸ਼ਾਹ ਸੀ । ਗਜਨੀ ਅਤੇ ਹੋਰ ਨੇੜੇ ਦੇ ਇਲਾਕੇ ਦੇ ਬਾਦਸ਼ਾਹ ਇਸ ਦੀ ਈਨ ਮੰਨਦੇ ਸਨ। ਪ੍ਰੰਤੂ ਫਾਰੂਕ ਸ਼ਾਹ ਦਾ ਪੁਤਰ ਇਤਨਾ ਤੇਜ਼ ਤਰਾਰ ਯੋਧਾ ਅਤੇ ਕਾਬਲ ਨਹੀਂ ਸੀ।ਗਜ਼ਨੀ ਦੇ ਬਾਦਸ਼ਾਹ ਨੇ ਕਾਬੁਲ ਉਪਰ ਕਬਜ਼ਾ ਕਰ ਲਿਆ ਅਤੇ ਅਖੀਰ ਉਸ ਨੇ ਆਪਣੀ ਲੜਕੀ ਦੀ ਸ਼ਾਦੀ ਉਸ ਦੇ ਪੁਤਰ ਨਾਲ ਕਰਕੇ ਉਸ ਨੂੰ ਕਾਬੁਲ ਦੀ ਬਾਦਸ਼ਾਹੀ ਵਾਪਸ ਕਰ ਦਿਤੀ ਸੀ। ਇਸ ਲੜਾਈ ਝਗੜੇ ਦੇ ਸਮੇਂ ਗਜ਼ਨੀ ਦਾ ਇਕ ਭਰਾ ਸ਼ੇਖ ਸਾਈਬ (ਹਿਜਰੀ 519) ਈਸਵੀ 1125 ਵਿਚ ਆਪਣੇ ਪਰਿਵਾਰ ਸਮੇਤ ਵਤਨ ਛੱਡ ਕੇ ਕਸੂਰ ਵਿਚ ਜਾ ਵਸਿਆ। ਫਿਰ ਕਸੂਰ ਛੱਡ ਕੇ ਮੁਲਤਾਨ ਚਲੇ ਗਏ ਅਤੇ ਫਿਰ ਦੀਪਾਲਪੁਰ ਨੇੜੇ ਕੋਠੀਵਾਲ ਵਿਚ ਆ ਵਸੇ। ਸ਼ੇਖ ਸਈਬ ਦੇ ਪੁਤਰ ਦੀ ਸ਼ਾਦੀ ਬੀਬੀ ਮਰੀਅਮ ਨਾਲ ਕਰ ਦਿਤੀ ਗਈ।ਉਸ ਦੀ ਕੁਖ ਵਿਚੋ ਤਿੰਨ ਪੁਤਰ ਪੈਦਾ ਹੋਏ ਦੂਜੇ ਪੁਤਰ ਦਾ ਨਾਂ ਫਰੀਦੁ-ਦੀਨ ਮਸੂਦ ਸੀ।

ਕੇਹਰ ਸ਼ਰੀਫ਼ ਦੀ ਮਾਂ ਬੋਲੀ ਪੰਜਾਬੀ ਨੂੰ ਦੇਣ……… ਲੇਖ / ਮਲਕੀਅਤ “ਸੁਹਲ”



ਬਹੁਤ ਸਾਰੇ ਲੇਖਕਾਂ ਨੂੰ ਪੜ੍ਹੀਏ ਤਾਂ ਪ੍ਰਤੀਤ ਹੁੰਦਾ ਹੈ ਕਿ ਸਾਦੀ ਜਿਹੀ ਜ਼ਿੰਦਗੀ ਜੀਉਣ ਵਾਲਾ ਪ੍ਰਵਾਸੀ ਲੇਖਕ ਜਨਾਬ ਕੇਹਰ ਸ਼ਰੀਫ਼ ਜੀ, ਮਾਂ ਬੋਲੀ  ਪੰਜਾਬੀ ਦੀ ਬੁੱਕਲਦਾ ਨਿੱਘ, ਠੰਡੇ ਮੁਲਕ ਵਿਚ ਬੈਠਾ ਹੋਇਆ ਬੜੇ ਫ਼ਖ਼ਰ ਨਾਲ  ਮਾਣ ਰਿਹਾ ਹੈ। ਆਪਣੀ ਨੌਕਰੀ ਤਨਦੇਹੀ ਨਾਲ ਕਰਦਾ ਹੋਇਆ ਸੁਭਾ-ਸ਼ਾਮ ਜਾਂ ਰਾਤ ਬਰਾਤੇ ਆਪਣੀ ਕਲਮ ਦੀਆਂ ਲਕੀਰਾਂ ਦਾ ਖੈਰ ਪਾਠਕਾਂ ਦੀ ਝੋਲੀ ਜ਼ਰੂਰ ਪਾਉਂਦਾ ਹੈ। ਜਨਾਬ ਕੇਹਰ ਸ਼ਰੀਫ਼ ਜੀ ਨਾਲ ਮੇਰੀ ਪਹਿਲੀ ਮੁਲਾਕਾਤ ਜਰਮਨ ਦੇ ਨਾਮਵਰ ਪੰਜਾਬੀ ਅਖ਼ਬਾਰ  "ਮੀਡੀਆ ਪੰਜਾਬ" ਦੇ ਪਹਿਲੇ ਕਵੀ ਦਰਬਾਰ ਤੇ 15 ਅਗਸਤ 2009 ਨੂੰ  ਸ੍ਰ ਬਲਦੇਵ ਸਿੰਘ ਬਾਜਵਾ ਜੀ ਦੇ ਜਰਮਨ ਸ਼ਹਿਰ ਲੀਪਸਿਕ ਵਿਖੇ ਹੋਈ ਸੀ। ਕੁਝ ਦਿਨਾਂ ਬਾਅਦ ਡੀਊਸਬਰਗ ਸ਼ਹਿਰ ਵਿਖੇ ਬੜਾ ਵੱਡਾ ਕਬੱਡੀ ਦਾ ਟੂਰਨਾਮੈਂਟ ਹੋਇਆ ਤਾਂ ਉਥੇ ਜਨਾਬ ਸ਼ਰੀਫ਼ ਜੀ ਵੀ ਆਏ ਹੋਏ ਸਨ। ਅਸੀਂ ਕਾਫੀ ਸਮਾਂ  ਆਪਣੇ ਦਿਲਾਂ ਦੀਆਂ ਗੱਲਾਂ ਸਾਂਝੀਆਂ ਕਰਨ ਵਿਚ ਬਤੀਤ ਕੀਤਾ ਅਤੇ ਕੱਬਡੀ ਮੈਚ ਦਾ ਵੀ ਆਨੰਦ ਮਾਣਦੇ ਰਹੇ। ਕੁਝ ਦਿਨਾਂ ਬਾਅਦ ਅਸੀਂ ਐਤਵਾਰ ਨੂੰ ਗੁਰਦਵਾਰਾ ਸਾਹਿਬ ਮਿਲੇ ਤਾਂ ਅਸੀਂ ਹੋਰ ਵੀ ਗੱਲਾਂ ਕਰਨ ਵਿਚ ਖੁਸ਼ੀ ਮਹਿਸੂਸ ਕੀਤੀ। ਸ਼ਰੀਫ਼ ਜੀ ਨੇ ਮੈਨੂੰ ਆਪਣੀ ਕਿਤਾਬ “ਸਮੇਂ ਨਾਲ ਸੰਵਾਦ” ਪੜ੍ਹਨ ਲਈ ਦਿੱਤੀ, ਜਿਸ ਨੂੰ ਮੈਂ ਕਈ ਦਿਨਾਂ ਵਿਚ ਬੜੀ ਬਰੀਕੀ ਨਾਲ ਪੜ੍ਹਿਆ।